ਪੰਜਾਬ ਦੀਆਂ 40 ਲੱਖ ਔਰਤਾਂ ਲਈ ਅੱਜ ਦਾ ਦਿਨ ਇਤਿਹਾਸਕ, ਖਾਤਿਆਂ 'ਚ ਆਉਣਗੇ ਪੈਸੇ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤਾ ਗਿਆ ਇੱਕ ਵੱਡਾ ਵਾਅਦਾ ਅੱਜ ਪੂਰਾ ਹੋਣ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਗ੍ਰਹਿ ਜ਼ਿਲ੍ਹੇ ਸੰਗਰੂਰ ਦੇ ਧੂਰੀ ਤੋਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਲਈ ਵਿੱਤੀ ਸਹਾਇਤਾ ਸਕੀਮ ਦੀ ਸ਼ੁਰੂਆਤ ਕਰਨਗੇ। ਇਸ ਸਕੀਮ ਤਹਿਤ ਸੂਬੇ ਦੀਆਂ ਲਗਭਗ 40 ਲੱਖ ਰਜਿਸਟਰਡ ਔਰਤਾਂ ਦੇ ਖਾਤਿਆਂ ਵਿਚ ਅੱਜ ਦੁਪਹਿਰ 12 ਵਜੇ ਤੋਂ ਬਾਅਦ ਪੈਸੇ ਆਉਣੇ ਸ਼ੁਰੂ ਹੋ ਜਾਣਗੇ।
ਸੰਗਰੂਰ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤਾ ਗਿਆ ਇੱਕ ਵੱਡਾ ਵਾਅਦਾ ਅੱਜ ਪੂਰਾ ਹੋਣ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਗ੍ਰਹਿ ਜ਼ਿਲ੍ਹੇ ਸੰਗਰੂਰ ਦੇ ਧੂਰੀ ਤੋਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਲਈ ਵਿੱਤੀ ਸਹਾਇਤਾ ਸਕੀਮ ਦੀ ਸ਼ੁਰੂਆਤ ਕਰਨਗੇ। ਇਸ ਸਕੀਮ ਤਹਿਤ ਸੂਬੇ ਦੀਆਂ ਲਗਭਗ 40 ਲੱਖ ਰਜਿਸਟਰਡ ਔਰਤਾਂ ਦੇ ਖਾਤਿਆਂ ਵਿਚ ਅੱਜ ਦੁਪਹਿਰ 12 ਵਜੇ ਤੋਂ ਬਾਅਦ ਪੈਸੇ ਆਉਣੇ ਸ਼ੁਰੂ ਹੋ ਜਾਣਗੇ।

3 ਮਹੀਨਿਆਂ ਦੀ ਰਾਸ਼ੀ ਮਿਲੇਗੀ ਇਕੱਠੀ
ਸਰਕਾਰ ਵੱਲੋਂ ਇਸ ਵਾਰ ਪਹਿਲੀ ਕਿਸ਼ਤ ਵਜੋਂ ਤਿੰਨ ਮਹੀਨਿਆਂ ਦੀ ਰਾਸ਼ੀ ਇਕੱਠੀ ਦਿੱਤੀ ਜਾ ਰਹੀ ਹੈ। ਵੇਰਵਿਆਂ ਅਨੁਸਾਰ ਜਨਰਲ ਵਰਗ ਦੀਆਂ ਔਰਤਾਂ ਨੂੰ 1,000 ਰੁਪਏ ਮਹੀਨਾ ਦੇ ਹਿਸਾਬ ਨਾਲ ਕੁੱਲ 3,000 ਰੁਪਏ ਮਿਲਣਗੇ। ਦਲਿਤ (SC) ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਮਹੀਨਾ ਦੇ ਹਿਸਾਬ ਨਾਲ ਕੁੱਲ 4,500 ਰੁਪਏ ਦੀ ਰਾਸ਼ੀ ਇਕੱਠੀ ਦਿੱਤੀ ਜਾਵੇਗੀ। ਜਿਨ੍ਹਾਂ ਔਰਤਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਨ੍ਹਾਂ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ। ਮੁੱਖ ਮੰਤਰੀ ਅਨੁਸਾਰ, ਰਜਿਸਟ੍ਰੇਸ਼ਨ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਵੀ ਜੁਲਾਈ ਮਹੀਨੇ ਤੋਂ ਹੀ ਇਹ ਰਾਸ਼ੀ ਮਿਲਣੀ ਸ਼ੁਰੂ ਹੋ ਜਾਵੇਗੀ।

9300 ਕਰੋੜ ਰੁਪਏ ਦਾ ਬਜਟ
ਸਰਕਾਰ ਨੇ ਇਸ ਵਿੱਤੀ ਸਾਲ ਦੇ ਬਜਟ ਵਿਚ ਇਸ ਸਕੀਮ ਲਈ 9,300 ਕਰੋੜ ਰੁਪਏ ਰਾਖਵੇਂ ਰੱਖੇ ਹਨ। ਜ਼ਿਕਰਯੋਗ ਹੈ ਕਿ ਇਹ ਵਾਅਦਾ 2022 ਵਿੱਚ ਕੀਤਾ ਗਿਆ ਸੀ, ਜਿਸ ਨੂੰ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਲਗਭਗ 8 ਮਹੀਨੇ ਪਹਿਲਾਂ ਲਾਗੂ ਕੀਤਾ ਜਾ ਰਿਹਾ ਹੈ।