ਅੱਜ ਹੋਵੇਗਾ ਓਮਾਨ ਤੇ ਪਾਕਿਸਤਾਨ ਵਿਚਾਲੇ ਮੁਕਾਬਲਾ, ਦੇਖੋ ਕਿਹੜੀ ਟੀਮ ਦਾ ਹੈ ਪਲੜਾ ਭਾਰੀ

ਭਾਰਤੀ ਸਮੇਂ ਅਨੁਸਾਰ ਰਾਤ 8 ਵਜੇ ਦੁਬਈ ਦੇ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਓਮਾਨ ਅਤੇ ਪਾਕਿਸਤਾਨ ਤੋਂ ਇਲਾਵਾ, ਭਾਰਤ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਨੂੰ ਵੀ ਗਰੁੱਪ-ਏ ਵਿੱਚ ਰੱਖਿਆ ਗਿਆ ਹੈ।

ਓਮਾਨ ਦਾ ਸਾਹਮਣਾ 12 ਸਤੰਬਰ (ਸ਼ੁੱਕਰਵਾਰ) ਨੂੰ ਏਸ਼ੀਆ ਕੱਪ 2025 ਦੇ ਮੈਚ ਨੰਬਰ-4 ਵਿੱਚ ਪਾਕਿਸਤਾਨ ਨਾਲ ਹੋਣਾ ਹੈ। ਦੋਵਾਂ ਟੀਮਾਂ ਵਿਚਕਾਰ ਇਹ ਗਰੁੱਪ-ਏ ਮੈਚ ਭਾਰਤੀ ਸਮੇਂ ਅਨੁਸਾਰ ਰਾਤ 8 ਵਜੇ ਦੁਬਈ ਦੇ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਓਮਾਨ ਅਤੇ ਪਾਕਿਸਤਾਨ ਤੋਂ ਇਲਾਵਾ, ਭਾਰਤ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਨੂੰ ਵੀ ਗਰੁੱਪ-ਏ ਵਿੱਚ ਰੱਖਿਆ ਗਿਆ ਹੈ।

ਓਮਾਨ ਦੀ ਟੀਮ ਪਹਿਲੀ ਵਾਰ ਏਸ਼ੀਆ ਕੱਪ ਵਿੱਚ ਹਿੱਸਾ ਲੈ ਰਹੀ ਹੈ ਅਤੇ ਉਹ ਇਸ ਟੂਰਨਾਮੈਂਟ ਵਿੱਚ ਆਪਣਾ ਪਹਿਲਾ ਮੈਚ ਪਾਕਿਸਤਾਨ ਵਿਰੁੱਧ ਖੇਡਣ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਪਹਿਲੀ ਵਾਰ ਪਾਕਿਸਤਾਨ ਅਤੇ ਓਮਾਨ ਵਿਚਕਾਰ ਮੈਚ ਹੋਣ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ, ਇਹ ਮੈਚ ਦੋਵਾਂ ਟੀਮਾਂ ਲਈ ਬਹੁਤ ਖਾਸ ਹੈ।

ਗਰੁੱਪ-ਏ ਵਿਚ ਭਾਰਤ, ਪਾਕਿਸਾਤਨ, ਓਮਾਨ ਅਤੇ ਯੂ. ਏ. ਈ. ਸ਼ਾਮਿਲ ਹਨ। ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਐਤਵਾਰ ਨੂੰ ਦੁਬਈ ’ਚ ਖੇਡਿਆ ਜਾਵੇਗਾ। ਇਸ ਤੋਂ ਬਾਅਦ ਇਨ੍ਹਾਂ ਦੋਨੋਂ ਟੀਮਾਂ ਦਾ ਸੁਪਰ-4 ਅਤੇ ਫਾਈਨਲ ਵਿਚ ਵੀ ਮੁਕਾਬਲਾ ਹੋ ਸਕਦਾ ਹੈ।