ਪੰਜਾਬ ਤੇ ਚੰਡੀਗੜ੍ਹ 'ਚ ਮੀਂਹ ਦਾ ਦੋ ਦਿਨਾਂ ਅਲਰਟ! ਪਠਾਨਕੋਟ 'ਚ ਭਾਰੀ ਬਾਰਿਸ਼

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਪੰਜਾਬ ਅਤੇ ਚੰਡੀਗੜ੍ਹ ਲਈ ਅਗਲੇ ਦੋ ਦਿਨਾਂ (3 ਅਤੇ 4 ਅਗਸਤ) ਦਾ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਜਿੱਥੇ ਪਠਾਨਕੋਟ ਵਿੱਚ ਅੱਜ ਸਵੇਰ ਤੋਂ ਹੀ ਭਾਰੀ ਬਾਰਿਸ਼ ਹੋ ਰਹੀ ਹੈ, ਉੱਥੇ ਹੀ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਮੀ ਅਤੇ ਹੁੰਮਸ ਦਾ ਅਸਰ ਬਣਿਆ ਹੋਇਆ ਹੈ।
ਚੰਡੀਗੜ੍ਹ : ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਪੰਜਾਬ ਅਤੇ ਚੰਡੀਗੜ੍ਹ ਲਈ ਅਗਲੇ ਦੋ ਦਿਨਾਂ (3 ਅਤੇ 4 ਅਗਸਤ) ਦਾ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਜਿੱਥੇ ਪਠਾਨਕੋਟ ਵਿੱਚ ਅੱਜ ਸਵੇਰ ਤੋਂ ਹੀ ਭਾਰੀ ਬਾਰਿਸ਼ ਹੋ ਰਹੀ ਹੈ, ਉੱਥੇ ਹੀ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਮੀ ਅਤੇ ਹੁੰਮਸ ਦਾ ਅਸਰ ਬਣਿਆ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਆਵੇਗੀ, ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੇਗੀ।

ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਵਿੱਚ ਬਠਿੰਡਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 36.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਵੀ ਗਰਮੀ ਦਾ ਅਸਰ ਰਿਹਾ ਅਤੇ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਰਿਕਾਰਡ ਹੋਇਆ, ਜੋ ਆਮ ਨਾਲੋਂ 2 ਡਿਗਰੀ ਵੱਧ ਹੈ। ਇਸ ਤੋਂ ਇਲਾਵਾ ਪਟਿਆਲਾ ਵਿੱਚ 35.4 ਡਿਗਰੀ, ਅੰਮ੍ਰਿਤਸਰ ਵਿੱਚ 35.1 ਡਿਗਰੀ ਅਤੇ ਲੁਧਿਆਣਾ ਵਿੱਚ 35.0 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ। ਬੀਤੇ 24 ਘੰਟਿਆਂ ਦੌਰਾਨ ਨੰਗਲ ਵਿੱਚ 22.5 ਮਿਲੀਮੀਟਰ ਅਤੇ ਬਰਨਾਲਾ ਵਿੱਚ 2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।

ਮੌਸਮ ਵਿਭਾਗ ਦੀ ਐਡਵਾਈਜ਼ਰੀ
ਮੌਸਮ ਵਿਭਾਗ ਨੇ 5 ਅਤੇ 6 ਅਗਸਤ ਨੂੰ ਵੀ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ, ਜਲ-ਥਲ ਵਾਲੇ ਇਲਾਕਿਆਂ ਤੋਂ ਦੂਰ ਰਹਿਣ ਅਤੇ ਬਿਜਲੀ ਚਮਕਣ ਸਮੇਂ ਖੁੱਲ੍ਹੇ ਸਥਾਨਾਂ 'ਤੇ ਜਾਣ ਤੋਂ ਬਚਣ। ਇਸ ਤੋਂ ਇਲਾਵਾ, ਨੀਵੇਂ ਇਲਾਕਿਆਂ ਵਿੱਚ ਯਾਤਰਾ ਕਰਨ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ ਦੀ ਹਿਦਾਇਤ ਦਿੱਤੀ ਗਈ ਹੈ।