ਪੰਜਾਬ 'ਚ 27 ਅਗਸਤ ਨੂੰ ਛੁੱਟੀ ਦਾ ਐਲਾਨ! ਜਾਰੀ ਹੋਇਆ Notification

ਪੰਜਾਬ ਵਿੱਚ ਬੁੱਧਵਾਰ ਯਾਨੀ 27 ਅਗਸਤ ਨੂੰ ਰਾਖਵੀਂ ਛੁੱਟੀ ਐਲਾਨੀ ਗਈ ਹੈ।

ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ ਆ ਰਹੀ ਹੈ। ਖ਼ਬਰ ਇਹ ਹੈ ਕਿ ਸਰਕਾਰ ਨੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ, ਜਿਸ ਕਾਰਨ ਲੋਕਾਂ ਨੂੰ ਮੌਜਾਂ ਲੱਗ ਗਈਆਂ ਹਨ।

ਰਾਖਵੀਂ ਛੁੱਟੀ ਐਲਾਨੀ

ਪ੍ਰਾਪਤ ਜਾਣਕਾਰੀ ਅਨੁਸਾਰ, ਪੰਜਾਬ ਵਿੱਚ ਬੁੱਧਵਾਰ ਯਾਨੀ 27 ਅਗਸਤ ਨੂੰ ਰਾਖਵੀਂ ਛੁੱਟੀ ਐਲਾਨੀ ਗਈ ਹੈ। ਦਰਅਸਲ, 27 ਅਗਸਤ 'ਸੰਵਤਸਰੀ ਦਿਵਸ' ਹੈ ਜਿਸ ਕਾਰਨ ਪੰਜਾਬ ਸਰਕਾਰ ਨੇ ਰਾਖਵੀਂ ਛੁੱਟੀ ਐਲਾਨੀ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ 27 ਅਗਸਤ ਦੀ ਛੁੱਟੀ ਨੂੰ 2025 ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ ਵਿੱਚ ਸ਼ਾਮਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸਾਲ 2025-26 ਲਈ ਛੁੱਟੀਆਂ ਦੇ ਕੈਲੰਡਰ ਵਿੱਚ 28 ਰਾਖਵੀਆਂ ਛੁੱਟੀਆਂ ਦਿੱਤੀਆਂ ਹਨ।