ਪੰਜਾਬ ਤੋਂ ਬਾਅਦ ਚੰਡੀਗੜ੍ਹ 'ਚ ਵੀ ਛੁੱਟੀਆਂ ਦਾ ਐਲਾਨ!

ਪੰਜਾਬ ਤੋਂ ਬਾਅਦ ਚੰਡੀਗੜ੍ਹ 'ਚ ਵੀ ਛੁੱਟੀਆਂ ਦਾ ਐਲਾਨ!


ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਸਥਿਤੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਇੱਕ ਵੱਡਾ ਫੈਸਲਾ ਲਿਆ ਹੈ। 2 ਸਤੰਬਰ, ਮੰਗਲਵਾਰ ਨੂੰ ਸ਼ਹਿਰ ਦੇ ਸਾਰੇ ਸਕੂਲ ਬੰਦ ਰਹਿਣਗੇ। ਇਹ ਵੀ ਚਰਚਾ ਹੈ ਕਿ ਹਾਲਾਤ ਨਾ ਸੁਧਰੇ ਤਾਂ ਛੁੱਟੀਆਂ ਵਧਾਈਆਂ ਜਾ ਸਕਦੀਆਂ ਹਨ। ਪ੍ਰਸ਼ਾਸਨ ਨੇ ਸਪੱਸ਼ਟ ਤੌਰ ਉਤੇ ਕਿਹਾ ਹੈ ਕਿ ਇਸ ਦੌਰਾਨ ਵਿਦਿਆਰਥੀਆਂ ਦੀਆਂ ਕੋਈ ਵੀ ਕਲਾਸਾਂ ਨਹੀਂ ਲਗਾਈਆਂ ਜਾਣਗੀਆਂ। ਹੁਕਮਾਂ ਅਨੁਸਾਰ ਸ਼ਹਿਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਅੱਜ 2 ਸਤੰਬਰ 2025 ਨੂੰ ਬੰਦ ਰਹਿਣਗੇ।

ਸੋਮਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੀ ਇੱਕ ਸਮੀਖਿਆ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਮੁੱਖ ਸਕੱਤਰ (ਇੰਚਾਰਜ) ਮਨਦੀਪ ਸਿੰਘ ਬਰਾੜ ਨੇ ਕੀਤੀ। ਮੀਟਿੰਗ ਵਿੱਚ ਮੀਂਹ ਅਤੇ ਪਾਣੀ ਭਰਨ ਦੀ ਸਥਿਤੀ 'ਤੇ ਚਰਚਾ ਕੀਤੀ ਗਈ ਅਤੇ ਅੱਗੇ ਦੀ ਰਣਨੀਤੀ ਤੈਅ ਕੀਤੀ ਗਈ।ਮੌਸਮ ਵਿਭਾਗ (IMD) ਵੱਲੋਂ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ, ਜਿਸ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਪੰਜਾਬ ਦੇ ਸਕੂਲ ਵੀ ਬੰਦ

ਇਸ ਤੋਂ ਪਹਿਲਾਂ, ਪੰਜਾਬ ਸਰਕਾਰ ਨੇ ਵੀ ਪੂਰੇ ਸੂਬੇ ਦੇ ਸਕੂਲ 3 ਸਤੰਬਰ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਸੀ। ਭਾਰੀ ਮੀਂਹ ਅਤੇ ਹੜ੍ਹ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।ਪ੍ਰਸ਼ਾਸਨ ਵੱਲੋਂ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਬੱਚਿਆਂ ਨੂੰ ਘਰਾਂ ਤੋਂ ਬਾਹਰ ਨਾ ਜਾਣ ਦਿੱਤਾ ਜਾਵੇ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਵੇ।