ਦਿੱਗਜ਼ ਅਦਾਕਾਰ ਧਰਮਿੰਦਰ ਦੀ ਹਾਲਤ ਨਾਜ਼ੁਕ, ਵੈਂਟੀਲੇਟਰ ਸਪੋਰਟ 'ਤੇ

ਸੀਨੀਅਰ ਅਦਾਕਾਰ ਧਰਮਿੰਦਰ ਨੂੰ ਸਾਹ ਲੈਣ ਵਿੱਚ ਪਰੇਸ਼ਾਨੀ ਕਾਰਨ ਹਸਪਤਾਲ ਲਿਜਾਇਆ ਗਿਆ। ਇਸ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਹੈ।
ਹਿੰਦੀ ਸਿਨੇਮਾ ਤੋਂ ਇੱਕ ਬੇਹੱਦ ਪਰੇਸ਼ਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਦੀ ਸਿਹਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਅਦਾਕਾਰ ਇਸ ਸਮੇਂ ਵੈਂਟੀਲੇਟਰ ਸਪੋਰਟ 'ਤੇ ਹਨ।

ਸਾਹ ਲੈਣ ਦੀ ਪਰੇਸ਼ਾਨੀ ਕਾਰਨ ਹਸਪਤਾਲ 'ਚ ਭਰਤੀ
ਸੀਨੀਅਰ ਅਦਾਕਾਰ ਧਰਮਿੰਦਰ ਨੂੰ ਸਾਹ ਲੈਣ ਵਿੱਚ ਪਰੇਸ਼ਾਨੀ ਕਾਰਨ ਹਸਪਤਾਲ ਲਿਜਾਇਆ ਗਿਆ। ਇਸ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਹੈ। ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਲੰਬੇ ਸਮੇਂ ਤੋਂ ਧਰਮਿੰਦਰ ਦੀ ਤਬੀਅਤ ਠੀਕ ਨਹੀਂ ਸੀ। ਕੁਝ ਦਿਨ ਪਹਿਲਾਂ ਇਹ ਖ਼ਬਰ ਆਈ ਸੀ ਕਿ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਪਰ ਉਸ ਸਮੇਂ ਉਨ੍ਹਾਂ ਦੀ ਟੀਮ ਨੇ ਇਸ ਖ਼ਬਰ ਨੂੰ ਰੂਟੀਨ ਚੈਕਅੱਪ ਕਹਿ ਕੇ ਖਾਰਜ ਕਰ ਦਿੱਤਾ ਸੀ।

ਇਸ ਨਾਜ਼ੁਕ ਸਮੇਂ ਵਿੱਚ ਧਰਮਿੰਦਰ ਦਾ ਪਰਿਵਾਰ ਉਨ੍ਹਾਂ ਦੇ ਨਾਲ ਹਸਪਤਾਲ ਵਿੱਚ ਮੌਜੂਦ ਹੈ।ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਦੀ ਧੀ ਨੂੰ ਯੂ.ਐੱਸ. (US) ਤੋਂ ਵਾਪਸ ਬੁਲਾਇਆ ਗਿਆ ਹੈ। ਇਸ ਖ਼ਬਰ ਨੇ ਨਾ ਸਿਰਫ਼ ਇੰਡਸਟਰੀ ਨੂੰ ਬਲਕਿ ਪੂਰੇ ਦੇਸ਼ ਨੂੰ ਪਰੇਸ਼ਾਨ ਕਰ ਦਿੱਤਾ ਹੈ ਅਤੇ ਸਾਰੇ ਪ੍ਰਸ਼ੰਸਕ ਉਨ੍ਹਾਂ ਦੇ ਜਲਦੀ ਠੀਕ ਹੋਣ ਲਈ ਦੁਆ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਧਰਮਿੰਦਰ, ਜਿਨ੍ਹਾਂ ਨੂੰ ਬਾਲੀਵੁੱਡ ਦੇ 'ਹੀ-ਮੈਨ' ਵਜੋਂ ਜਾਣਿਆ ਜਾਂਦਾ ਹੈ, ਨੇ ਆਪਣੇ ਲੰਬੇ ਕਰੀਅਰ ਵਿੱਚ ਇੱਕ ਤੋਂ ਵਧ ਕੇ ਇੱਕ ਸ਼ਾਨਦਾਰ ਫਿਲਮਾਂ ਦਿੱਤੀਆਂ ਹਨ ਅਤੇ ਹਮੇਸ਼ਾ ਲੋਕਾਂ ਦੇ ਦਿਲਾਂ 'ਤੇ ਰਾਜ ਕੀਤਾ ਹੈ।