ਹੜ੍ਹ ਪ੍ਰਭਾਵਿਤ ਇਲਾਕਿਆਂ ਦਾ CM ਮਾਨ ਨੇ ਕੀਤਾ ਦੌਰਾ, ਸਾਂਝੀ ਕੀਤੀ ਪੋਸਟ

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ।

ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹੜ੍ਹ ਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇੱਥੇ ਪੁੱਜ ਕੇ ਉਨ੍ਹਾਂ ਨੇ ਰਾਹਤ ਕਾਰਜਾਂ ਦਾ ਜਾਇਜ਼ਾ ਵੀ ਲਿਆ।


ਉਨ੍ਹਾਂ ਨੇ ਸੋਸ਼ਲ ਮੀਡਿਆ X ‘ਤੇ ਇਕ ਪੋਸਟ ਵੀ ਸਾਂਝੀ ਕੀਤੀ। ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਲੋਕਾਂ ਨੂੰ ਹਿੰਮਤ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪੋਸਟ 'ਚ ਲਿਖਿਆ ਕਿ ਕੁਦਰਤੀ ਮਾਰ ਕਿਸੇ ਦੇ ਹੱਥ ਵੱਸ ਨਹੀਂ ਹੁੰਦੀ ਪਰ ਸਾਡੀ ਸਰਕਾਰ ਵੱਲੋਂ ਕਿਸੇ ਨੂੰ ਵੀ ਬੇਵਸ ਨੂਹੀਂ ਛੱਡਿਆ ਜਾਵੇਗਾ। ਸਾਡੇ ਲਈ ਇਕ- ਇਕ ਜਾਨ ਕੀਮਤੀ ਹੈ। ਪੰਜਾਬ ਸਰਕਾਰ ਹੈਲੀਕਾਪਕਟਰ ਰਾਹੀਂ ਲੋਕਾਂ ਦੀ ਮਦਦ ਲਈ ਹਰ ਵੇਲੇ ਹਾਜ਼ਰ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪਹਾੜੀ ਰਾਜਾਂ 'ਚ ਲਗਾਤਾਰ ਬਾਰਿਸ਼ਾਂ ਕਾਰਨ ਪੰਜਾਬ 'ਚ ਇਹ ਹੜ੍ਹਾਂ ਦੀ ਸਥਿਤੀ ਬਣੀ ਹੈ। ਇਸ ਗੰਭੀਰ ਸੰਕਟ ਦੀ ਘੜੀ 'ਚ ਲੋਕਾਂ ਤੱਕ ਦੁੱਧ, ਰਾਸ਼ਨ ਅਤੇ ਪਾਣੀ ਪਹੁੰਚਾਇਆ ਜਾਵੇਗਾ ਅਤੇ ਇਸ ਕਾਰਜ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।