‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜਾਰੀ — 412ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 98 ਤਸਕਰ ਗ੍ਰਿਫ਼ਤਾਰ

ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 412ਵੇਂ ਦਿਨ ਸੂਬੇ ਭਰ ਵਿੱਚ ਸਖ਼ਤ ਕਾਰਵਾਈ ਕੀਤੀ ਗਈ। ਇਸ ਦੌਰਾਨ ਨਸ਼ਾ ਤਸਕਰਾਂ ਦੇ ਠਿਕਾਣਿਆਂ ‘ਤੇ ਛਾਪੇਮਾਰੀ ਕਰਦਿਆਂ ਪੁਲਿਸ ਨੇ 98 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਨੇ ਇਸ ਕਾਰਵਾਈ ਦੌਰਾਨ 4.1 ਕਿਲੋ ਹੇਰੋਇਨ ਸਮੇਤ ਵੱਡੀ ਮਾਤਰਾ ਵਿੱਚ ਨਸ਼ੀਲਾ ਸਮਾਨ ਬਰਾਮਦ ਕੀਤਾ ਹੈ। ਅਧਿਕਾਰੀਆਂ ਦੇ ਮੁਤਾਬਕ, ਮੁਹਿੰਮ ਦੇ 412 ਦਿਨਾਂ ਵਿੱਚ ਹੁਣ ਤੱਕ ਕੁੱਲ 59,304 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।

ਇਸੇ ਸਮੇਂ ਦੌਰਾਨ ਪੁਲਿਸ ਵੱਲੋਂ 2569.344 ਕਿਲੋ ਹੇਰੋਇਨ, 748 ਕਿਲੋ ਅਫੀਮ, 35,058 ਕਿਲੋ ਪੋਸਤ, 898 ਕਿਲੋ ਗਾਂਜਾ ਅਤੇ 71 ਕਿਲੋ ਚਰਸ ਜ਼ਬਤ ਕੀਤੀ ਗਈ ਹੈ। ਇਸ ਤੋਂ ਇਲਾਵਾ 52.18 ਲੱਖ ਨਸ਼ੀਲੀਆਂ ਗੋਲੀਆਂ ਅਤੇ ਲਗਭਗ ₹17.61 ਕਰੋੜ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ।

ਅੱਜ ਸੰਗਰੂਰ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਬੁਲਡੋਜ਼ਰ ਕਾਰਵਾਈ ਵੀ ਕੀਤੀ ਜਾਣੀ ਹੈ, ਜਿਸ ਨਾਲ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।