ਅੰਮ੍ਰਿਤਸਰ ਕੇਂਦਰੀ ਜੇਲ੍ਹ ਦਾ ਵਾਰਡਰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਨਸ਼ਾ ਤਸਕਰੀ ਦਾ ਇੱਕ ਬਹੁਤ ਹੀ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਇੱਕ ਜੇਲ੍ਹ ਵਾਰਡਰ ਨੂੰ ਹੀ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਅੰਮ੍ਰਿਤਸਰ : ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਨਸ਼ਾ ਤਸਕਰੀ ਦਾ ਇੱਕ ਬਹੁਤ ਹੀ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਇੱਕ ਜੇਲ੍ਹ ਵਾਰਡਰ ਨੂੰ ਹੀ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। 

ਜੇਲ੍ਹ ਪ੍ਰਸ਼ਾਸਨ ਵੱਲੋਂ ਲਈ ਗਈ ਤਲਾਸ਼ੀ ਦੌਰਾਨ ਜੇਲ੍ਹ ਵਾਰਡਰ ਰੋਬਿਨਪ੍ਰੀਤ ਸਿੰਘ ਦੇ ਕਬਜ਼ੇ ਵਿੱਚੋਂ ਵੱਖ-ਵੱਖ ਤਰ੍ਹਾਂ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੇ ਗਏ ਸਾਮਾਨ ਵਿੱਚ 79.40 ਗ੍ਰਾਮ ਅਫ਼ੀਮ, 41.18 ਗ੍ਰਾਮ ਕਾਲਾ ਨਸ਼ੀਲਾ ਪਾਊਡਰ, ਅਤੇ 93.32 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਸ਼ਾਮਲ ਹੈ। ਇਸ ਤੋਂ ਇਲਾਵਾ ਉਸ ਕੋਲੋਂ 215 ਗ੍ਰਾਮ ਤੰਬਾਕੂ, 205 ਪੈਕੇਟ ਨਸ਼ਾ ਸਨੀਫਿੰਗ ਪੇਪਰ, 14 ਪੀਸ ਕੂਲ-ਲਿਪ, ਇੱਕ ਮੋਬਾਈਲ ਫ਼ੋਨ ਅਤੇ ਇੱਕ ਸਿਮ ਕਾਰਡ ਵੀ ਬਰਾਮਦ ਹੋਇਆ ਹੈ।

ਵਧੀਕ ਜੇਲ ਸੁਪਰਡੈਂਟ ਸਾਹਿਬ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਹੈ। ਮੁੱਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਸਾਰਾ ਸਾਮਾਨ ਜੇਲ੍ਹ ਵਿਚ ਬੰਦ ਹਵਾਲਾਤੀ ਰਾਹੁਲ ਕੁਮਾਰ ਨੂੰ ਦਿੱਤਾ ਜਾਣਾ ਸੀ। ਪੁਲਸ ਨੇ ਕਾਰਵਾਈ ਕਰਦੇ ਹੋਏ ਰਾਹੁਲ ਕੁਮਾਰ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕਰ ਲਿਆ ਹੈ।