Weather : ਪੰਜਾਬ 'ਚ ਫਿਰ IMD ਦਾ Red Alert, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ

ਪੰਜਾਬ 'ਚ ਲਗਾਤਾਰ ਹੋ ਰਹੀ ਬਾਰਿਸ਼ ਨੂੰ ਲੈ ਕੇ ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਯੂਨਿਟ ਨੇ ਇੱਕ ਵਾਰ ਫਿਰ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ 'ਬਹੁਤ ਭਾਰੀ ਬਾਰਿਸ਼' ਦੀ ਭਵਿੱਖਬਾਣੀ ਕੀਤੀ ਹੈ ਅਤੇ ਰੈੱਡ ਅਲਰਟ ਜਾਰੀ ਕੀਤਾ ਹੈ।

ਪੰਜਾਬ 'ਚ ਲਗਾਤਾਰ ਹੋ ਰਹੀ ਬਾਰਿਸ਼ ਨੂੰ ਲੈ ਕੇ ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਯੂਨਿਟ ਨੇ ਇੱਕ ਵਾਰ ਫਿਰ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ 'ਬਹੁਤ ਭਾਰੀ ਬਾਰਿਸ਼' ਦੀ ਭਵਿੱਖਬਾਣੀ ਕੀਤੀ ਹੈ ਅਤੇ ਰੈੱਡ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਅਨੁਸਾਰ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹੇ 3 ਸਤੰਬਰ ਨੂੰ ਔਰੇਂਜ ਅਲਰਟ 'ਤੇ ਰਹਿਣਗੇ। ਇਸ ਤੋਂ ਇਲਾਵਾ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। IMD ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਾਰਿਸ਼ ਦੌਰਾਨ ਦਰਿਆਵਾਂ ਅਤੇ ਨਾਲਿਆਂ ਦੇ ਨੇੜੇ ਜਾਣ ਤੋਂ ਬਚਣ ਅਤੇ ਸੁਰੱਖਿਅਤ ਥਾਵਾਂ 'ਤੇ ਰਹਿਣ। ਪ੍ਰਸ਼ਾਸਨ ਨੂੰ ਵੀ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਦੂਜੇ ਪਾਸੇ, ਪੰਜਾਬ ਸਰਕਾਰ ਨੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ ਹੈ। ਦਰਅਸਲ, ਲਗਾਤਾਰ ਬਾਰਿਸ਼ ਅਤੇ ਹੜ੍ਹਾਂ ਕਾਰਨ ਸੂਬੇ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ ਅਤੇ 1200 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ। ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, ਗੁਰਦਾਸਪੁਰ, ਅੰਮ੍ਰਿਤਸਰ, ਬਰਨਾਲਾ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਭਾਖੜਾ ਡੈਮ ਦੇ ਨਾਲ-ਨਾਲ ਪੋਂਗ ਡੈਮ ਅਤੇ ਰਣਜੀਤ ਸਾਗਰ ਡੈਮ ਨੇ ਪੰਜਾਬ ਸਰਕਾਰ ਅਤੇ ਬੀਬੀਐੱਮਬੀ ਦੀ ਚਿੰਤਾ ਵਧਾ ਦਿੱਤੀ ਹੈ। ਪਹਿਲਾਂ ਹੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਚੁੱਕੇ ਸਤਲੁਜ 'ਚ ਹੁਣ ਹੋਰ ਵਾਧੂ ਪਾਣੀ ਸਹਿਣ ਦੀ ਸਮਰੱਥਾ ਨਹੀਂ ਹੈ, ਪਰ ਮੰਗਲਵਾਰ ਸ਼ਾਮ ਨੂੰ ਭਾਖੜਾ ਡੈਮ ਦਾ ਪਾਣੀ ਦਾ ਪੱਧਰ 1677.29 ਫੁੱਟ ਦਰਜ ਕੀਤਾ ਗਿਆ, ਜਿਸ ਕਾਰਨ ਭਾਖੜਾ ਡੈਮ ਦੇ ਫਲੱਡ ਗੇਟ 5 ਤੋਂ 7 ਫੁੱਟ ਤੱਕ ਖੋਲ੍ਹ ਦਿੱਤੇ ਗਏ।