ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼! ਦੀਵਾਲੀ ਤੋਂ ਬਾਅਦ ਵਧੇਗੀ ਠੰਡ

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅਗਲੇ 15 ਦਿਨਾਂ ਤੱਕ ਪੰਜਾਬ ਦੇ ਜ਼ਿਲ੍ਹਿਆਂ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 30 ਤੋਂ 32 ਡਿਗਰੀ ਦੇ ਆਸ-ਪਾਸ ਰਹੇਗਾ। ਜਦਕਿ ਰਾਤ ਦਾ ਘੱਟੋ-ਘੱਟ ਤਾਪਮਾਨ 15 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਪੰਜਾਬ ਵਿੱਚ ਮੌਸਮ ਨੇ ਹੁਣ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਮੁਤਾਬਕ, ਸੂਬੇ ਦੇ ਕਈ ਇਲਾਕਿਆਂ ਵਿੱਚ ਆਉਣ ਵਾਲੇ ਦਿਨਾਂ 'ਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇੱਥੇ ਦੱਸ ਦੇਈਏ ਕਿ ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਮੌਸਮ ਬਦਲਣ ਦੀ ਉਮੀਦ ਹੈ। ਦਿਨ ਦਾ ਤਾਪਮਾਨ ਘਟੇਗਾ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਰਾਤਾਂ ਠੰਢੀਆਂ ਹੋ ਜਾਣਗੀਆਂ।

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅਗਲੇ 15 ਦਿਨਾਂ ਤੱਕ ਪੰਜਾਬ ਦੇ ਜ਼ਿਲ੍ਹਿਆਂ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 30 ਤੋਂ 32 ਡਿਗਰੀ ਦੇ ਆਸ-ਪਾਸ ਰਹੇਗਾ। ਜਦਕਿ ਰਾਤ ਦਾ ਘੱਟੋ-ਘੱਟ ਤਾਪਮਾਨ 15 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਇਸ ਦੌਰਾਨ, ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਉਮੀਦ ਹੈ।

ਮੌਸਮ ਵਿਗਿਆਨੀਆਂ ਅਨੁਸਾਰ, ਇਸ ਸਾਲ ਪੰਜਾਬ ਵਿੱਚ ਠੰਡ ਦਾ ਮੌਸਮ ਲੰਬੇ ਸਮੇਂ ਤੱਕ ਰਹਿਣ ਦੀ ਉਮੀਦ ਹੈ। ਹਿਮਾਚਲ ਪ੍ਰਦੇਸ਼ ਦੇ ਉੱਪਰਲੇ ਹਿੱਸਿਆਂ ਵਿੱਚ ਪਹਿਲਾਂ ਹੀ ਬਰਫ਼ਬਾਰੀ ਹੋ ਚੁੱਕੀ ਹੈ ਅਤੇ ਬਰਫ਼ ਦੇਖੀ ਜਾ ਸਕਦੀ ਹੈ। ਆਉਣ ਵਾਲੇ ਦਿਨਾਂ ਵਿੱਚ ਕਈ ਪੱਛਮੀ ਗੜਬੜੀਆਂ ਸਰਗਰਮ ਰਹਿਣਗੀਆਂ, ਭਾਵ ਹਿਮਾਚਲ ਵਿੱਚ ਕਾਫ਼ੀ ਬਰਫ਼ਬਾਰੀ ਹੋਵੇਗੀ, ਜਿਸਦਾ ਅਸਰ ਪੰਜਾਬ 'ਤੇ ਪਵੇਗਾ। ਪੰਜਾਬ ਵਿੱਚ ਆਮ ਤਾਪਮਾਨ ਨਾਲੋਂ ਠੰਡ ਦਾ ਅਨੁਭਵ ਹੋਵੇਗਾ, ਅਤੇ ਧੁੰਦ ਵਾਲੇ ਦਿਨ ਵੀ ਆਮ ਨਾਲੋਂ ਵੱਧ ਹੋਣ ਦੀ ਉਮੀਦ ਹੈ।