ਪੰਜਾਬ 'ਚ ਅੱਜ ਬਦਲੇਗਾ ਮੌਸਮ, 8 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

ਵਿਭਾਗ ਅਨੁਸਾਰ ਮੀਂਹ ਪੈਣ ਨਾਲ ਤਾਪਮਾਨ 2 ਤੋਂ 3 ਡਿਗਰੀ ਤੱਕ ਘੱਟ ਸਕਦਾ ਹੈ। ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਅਤੇ ਰੂਪਨਗਰ ਸਮੇਤ ਅੱਠ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਅੱਜ ਤੋਂ ਪੰਜਾਬ ਵਿੱਚ ਮੌਸਮ ਠੰਡਾ ਹੋ ਜਾਵੇਗਾ। ਮੌਸਮ ਵਿਭਾਗ ਦੇ ਅਨੁਸਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਪੰਜਾਬ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਕਿਉਂਕਿ ਇੱਕ ਪੱਛਮੀ ਗੜਬੜੀ ਪੰਜਾਬ ਵਿੱਚ ਸਰਗਰਮ ਹੋਣ ਵਾਲੀ ਹੈ।

ਵਿਭਾਗ ਅਨੁਸਾਰ ਮੀਂਹ ਪੈਣ ਨਾਲ ਤਾਪਮਾਨ 2 ਤੋਂ 3 ਡਿਗਰੀ ਤੱਕ ਘੱਟ ਸਕਦਾ ਹੈ। ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਅਤੇ ਰੂਪਨਗਰ ਸਮੇਤ ਅੱਠ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨੀਆਂ ਨੇ ਕਿਹਾ ਕਿ ਪੰਜਾਬ ਵਿਚ ਅਗਲੇ ਦੋ ਦਿਨਾਂ ਤੋਂ ਬਾਅਦ ਸਵੇਰ ਤੇ ਰਾਤ ਸਮੇਂ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ ਕੀਤੀ ਜਾਵੇਗੀ, ਜਿਸ ਨਾਲ ਸਵੇਰੇ ਤੇ ਰਾਤ ਨੂੰ ਠੰਡ ਵਧੇਗੀ।