ਮੁੱਖ ਮੰਤਰੀ ਦੀ ਸਿਹਤ ਸੁਧਾਰ ਤੋਂ ਬਾਅਦ ਜਾਰੀ ਹੋਵੇਗਾ ਹੜ੍ਹ ਮੁਆਵਜ਼ਾ: ਅਮਨ ਅਰੋੜਾ

ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਨਾਲ ਹਸਪਤਾਲ ਵਿੱਚ ਮੁਲਾਕਾਤ ਕੀਤੀ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਨਾਲ ਹਸਪਤਾਲ ਵਿੱਚ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਉਨ੍ਹਾਂ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਫ਼ਿਲਹਾਲ ਦੋ-ਤਿੰਨ ਦਿਨ ਹੋਰ ਹਸਪਤਾਲ ਵਿੱਚ ਰਹਿਣਗੇ। ਮੁੱਖ ਮੰਤਰੀ ਦੀ ਸਿਹਤ ਵਿੱਚ ਸੁਧਾਰ ਆ ਰਿਹਾ ਹੈ। ਦੋ-ਤਿੰਨ ਦਿਨਾਂ ਵਿੱਚ ਹਸਪਤਾਲ ਤੋਂ ਛੁੱਟੀ ਮਿਲਣ ਦੀ ਸੰਭਾਵਨਾ ਹੈ। 

ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਲਗਾਤਾਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਹਦਾਇਤ ਅਨੁਸਾਰ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਲੱਗੇ ਹੋਏ ਹਨ।ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਹੜ੍ਹਾਂ ਦੌਰਾਨ ਲੋਕਾਂ ਨੂੰ ਹੋਏ ਹਰ ਤਰ੍ਹਾਂ ਦੇ ਨੁਕਸਾਨ ਦਾ ਪੰਜਾਬ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਹੈ ਅਤੇ ਕਿਸੇ ਨੂੰ ਵੀ ਇੱਕਲਾ ਨਹੀਂ ਛੱਡਿਆ ਜਾਵੇਗਾ।

ਘਰਾਂ, ਖੇਤਾਂ ਅਤੇ ਪਸ਼ੂਆਂ ਦਾ ਨੁਕਸਾਨ ਸਰਕਾਰ ਵੱਲੋਂ ਭਰਪਾਈ ਕੀਤੀ ਜਾਵੇਗੀ। ਮੁਆਵਜ਼ਾ ਪੀੜਤਾਂ ਤੱਕ ਪਹੁੰਚਾਉਣ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਤੇ ਤੁਰੰਤ ਮਦਦ ਉਪਲਬਧ ਕਰਵਾਈ ਜਾ ਰਹੀ ਹੈ। ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ ਅਤੇ ਮੁਆਵਜ਼ੇ ਦੀ ਰਕਮ ਜਲਦ ਹੀ ਲੋਕਾਂ ਦੇ ਖਾਤਿਆਂ ਵਿੱਚ ਭੇਜੀ ਜਾਵੇਗੀ।