ਔਰਤਾਂ ਨੂੰ ਮਿਲਣਗੇ 1000 ਰੁਪਏ, CM ਮਾਨ ਨੇ ਕੀਤਾ ਐਲਾਨ

ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 11 ਤਰੀਕ ਨੂੰ ਆਪਣੇ ਬੱਚਿਆਂ ਦੇ ਭਵਿੱਖ ਦੇ ਨਾਂ 'ਤੇ ਝਾੜੂ ਨੂੰ ਵੋਟ ਪਾਓ, ਤਾਂ ਕਿ ਤਰਨਤਾਰਨ ਨੂੰ ਉੱਚਾਈਆਂ ਵੱਲ ਲਿਜਾਇਆ ਜਾ ਸਕੇ।
ਪੰਜਾਬ ਵਿੱਚ ਇਸ ਸਮੇਂ ਤਰਨਤਾਰਨ ਜ਼ਿਮਨੀ ਚੋਣਾਂ ਕਾਰਨ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸੇ ਤਹਿਤ, ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (3 ਨਵੰਬਰ 2025) ਤਰਨਤਾਰਨ ਤੋਂ ਰੋਡ ਸ਼ੋਅ ਦੀ ਸ਼ੁਰੂਆਤ ਕੀਤੀ। ਇਸ ਰੋਡ ਸ਼ੋਅ ਦੌਰਾਨ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ।

ਇਸ ਮੌਕੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਔਰਤਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਾਰੇ ਵਾਅਦੇ 5 ਸਾਲਾਂ ਅੰਦਰ ਪੂਰੇ ਕਰ ਦਿੱਤੇ ਜਾਣਗੇ। ਉਨ੍ਹਾਂ ਨੇ ਖਾਸ ਤੌਰ 'ਤੇ 1000 ਰੁਪਏ ਦੀ ਸਕੀਮ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਹੁਣ ਮਹਿਲਾਵਾਂ ਨੂੰ 1000 ਰੁਪਏ ਦੇਣ ਦੀ ਵਾਰੀ ਹੈ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਇਹ 1000 ਰੁਪਏ ਦੀ ਸਕੀਮ ਅਗਲੇ ਬਜਟ ਵਿੱਚ ਪਾਸ ਕਰਾਂਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਦੋਂ ਸਰਕਾਰ ਨੇ ਗਰੰਟੀ ਦਿੱਤੀ ਸੀ, ਤਾਂ ਹੁਣ ਸਾਰੀਆਂ ਗਰੰਟੀਆਂ ਵੀ ਪੂਰੀਆਂ ਹੋ ਜਾਣਗੀਆਂ।

ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 11 ਤਰੀਕ ਨੂੰ ਆਪਣੇ ਬੱਚਿਆਂ ਦੇ ਭਵਿੱਖ ਦੇ ਨਾਂ 'ਤੇ ਝਾੜੂ ਨੂੰ ਵੋਟ ਪਾਓ, ਤਾਂ ਕਿ ਤਰਨਤਾਰਨ ਨੂੰ ਉੱਚਾਈਆਂ ਵੱਲ ਲਿਜਾਇਆ ਜਾ ਸਕੇ। ਉਨ੍ਹਾਂ ਨੇ 'ਆਪ' ਉਮੀਦਵਾਰ ਹਰਮੀਤ ਸਿੰਘ ਸਿੱਧੂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਇਲਾਕੇ ਨੇ ਪਹਿਲਾਂ ਬਹੁਤ ਮਾੜੇ ਦਿਨ ਵੇਖੇ ਹਨ, ਪਰ ਹੁਣ ਵਿਕਾਸ ਵੱਲ ਜਾਣਾ ਹੈ।

ਮੁੱਖ ਮੰਤਰੀ ਨੇ ਸਰਕਾਰ ਦੀਆਂ ਪਿਛਲੀਆਂ ਉਪਲੱਬਧੀਆਂ ਵੀ ਗਿਣਵਾਈਆਂ:
• ਪੰਜਾਬ ਦੇ ਲੋਕਾਂ ਲਈ ਬਿਜਲੀ ਦੇ ਬਿੱਲ ਮੁਆਫ਼ ਕੀਤੇ ਗਏ
• ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ
• ਸਕੂਲਾਂ ਦਾ ਵਧੀਆ ਪ੍ਰਬੰਧ ਕੀਤਾ ਗਿਆ
ਜ਼ਿਕਰਯੋਗ ਹੈ ਕਿ ਤਰਨਤਾਰਨ ਜ਼ਿਮਨੀ ਚੋਣ ਲਈ 11 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਇਨ੍ਹਾਂ ਦੇ ਨਤੀਜੇ 14 ਨਵੰਬਰ ਨੂੰ ਆਉਣਗੇ।
" data-instgrm-version="14" style="background:#FFF; border:0; margin:10px auto; max-width:540px; width:100%;">