ਪੰਜਾਬ ਦੇ 6 ਜ਼ਿਲ੍ਹਿਆਂ 'ਚ 'ਕੋਲਡ ਵੇਵ' ਦਾ ਯੈਲੋ ਅਲਰਟ ਜਾਰੀ, ਵਧੇਗੀ ਠੰਢ

ਸਮ ਵਿਗਿਆਨ ਕੇਂਦਰ ਨੇ ਪੰਜਾਬ ਦੇ 6 ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ ਅਤੇ ਮਾਨਸਾ ਲਈ ਕੋਲਡ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਪੰਜਾਬ ਵਿੱਚ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਠੰਢ ਵਿੱਚ ਵਾਧਾ ਹੋਣ ਦਾ ਅਨੁਮਾਨ ਜਤਾਇਆ ਹੈ, ਜਦਕਿ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਨੇ ਪੰਜਾਬ ਦੇ 6 ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ ਅਤੇ ਮਾਨਸਾ ਲਈ ਕੋਲਡ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਚੇਤਾਵਨੀ ਅਗਲੇ 48 ਘੰਟਿਆਂ ਤੱਕ ਜਾਰੀ ਰਹੇਗੀ।

48 ਘੰਟਿਆਂ ਵਿੱਚ ਤਾਪਮਾਨ 2 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅਗਲੇ 48 ਘੰਟਿਆਂ ਦੌਰਾਨ ਪੰਜਾਬ ਦੇ ਤਾਪਮਾਨ ਵਿੱਚ 2 ਡਿਗਰੀ ਤੱਕ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ, ਜਿਸ ਕਾਰਨ ਠੰਢ ਵਿੱਚ ਹੋਰ ਵਾਧਾ ਹੋਵੇਗਾ। ਇਸ ਸਮੇਂ ਤੋਂ ਬਾਅਦ ਤਾਪਮਾਨ ਵਿੱਚ ਮਾਮੂਲੀ ਸੁਧਾਰ ਹੋਣ ਅਤੇ ਤਾਪਮਾਨ ਆਮ ਹੋਣਾ ਸ਼ੁਰੂ ਹੋਣ ਦੀ ਉਮੀਦ ਹੈ। ਜੇਕਰ ਫੋਰਕਾਸਟ ਦੀ ਗੱਲ ਕਰੀਏ ਤਾਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 6 ਤੋਂ 8 ਡਿਗਰੀ ਸੈਲਸੀਅਸ ਤੱਕ ਹੇਠਾਂ ਜਾ ਸਕਦਾ ਹੈ। ਰਾਜ ਦੇ ਉੱਤਰੀ ਅਤੇ ਪੱਛਮੀ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਰਹਿ ਸਕਦਾ ਹੈ, ਜਦਕਿ ਬਾਕੀ ਹਿੱਸਿਆਂ ਵਿੱਚ ਤਾਪਮਾਨ ਆਮ ਦੇ ਕਰੀਬ ਰਹਿਣ ਦੀ ਉਮੀਦ ਹੈ।

ਵਰਤਮਾਨ ਵਿੱਚ, ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ ਆਮ ਨਾਲੋਂ 2.7 ਡਿਗਰੀ ਤੱਕ ਘੱਟ ਬਣਿਆ ਹੋਇਆ ਹੈ। ਰਾਜ ਦਾ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਹੇਠਾਂ ਆਇਆ ਹੈ ਅਤੇ ਹੁਣ ਲਗਭਗ 26 ਤੋਂ 29 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਸ਼ਹਿਰਾਂ ਵਿੱਚ ਦਰਜ ਕੀਤੇ ਗਏ ਘੱਟੋ-ਘੱਟ ਤਾਪਮਾਨ (ਨਿਊਨਤਮ ਤਾਪਮਾਨ) ਇਸ ਪ੍ਰਕਾਰ ਹਨ:
• ਫਰੀਦਕੋਟ: ਸਭ ਤੋਂ ਘੱਟ ਤਾਪਮਾਨ 7.2 ਡਿਗਰੀ ਦਰਜ ਕੀਤਾ ਗਿਆ।
• ਅੰਮ੍ਰਿਤਸਰ: 9.6 ਡਿਗਰੀ।
• ਲੁਧਿਆਣਾ: 9 ਡਿਗਰੀ।
• ਪਟਿਆਲਾ: 10.1 ਡਿਗਰੀ।
• ਬਠਿੰਡਾ: 8 ਡਿਗਰੀ।
• ਗੁਰਦਾਸਪੁਰ: 10 ਡਿਗਰੀ।
• ਐਸਬੀਐਸ ਨਗਰ: 9.1 ਡਿਗਰੀ।