Jalandhar: ਸ਼ੋਭਾ ਯਾਤਰਾ ਮੌਕੇ ਨਗਰ ਨਿਗਮ ਅਧੀਨ ਆਉਂਦੀਆਂ ਵਿੱਦਿਅਕ ਸੰਸਥਾਵਾਂ ’ਚ ਅੱਧੇ ਦਿਨ ਦੀ ਛੁੱਟੀ
ਜਲੰਧਰ: ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ 16 ਅਕਤੂਬਰ ਨੂੰ ਸ਼ਹਿਰ ਵਿੱਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 16 ਅਕਤੂਬਰ 2024 ਨੂੰ ਜਲੰਧਰ ਨਗਰ ਨਿਗਮ ਦੀ ਹੱਦ ਵਿੱਚ ਆਉਂਦੀਆਂ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ (ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈਜ਼) ਵਿੱਚ ਦੁਪਹਿਰ 2 ਵਜੇ ਤੋਂ ਬਾਅਦ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਅਨੁਸਾਰ 16 ਅਕਤੂਬਰ ਨੂੰ ਜਲੰਧਰ ਸ਼ਹਿਰ ਵਿਚ ਸ਼ੋਭਾ ਯਾਤਰਾ ਸਜਾਈ ਜਾਣੀ ਹੈ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਇਹ ਆਦੇਸ਼ ਦਿੱਤੇ ਗਏ ਹਨ।