ਸੰਮਨ ਦੇ ਬਾਵਜੂਦ ਵੀ ਪੁਲਸ ਅੱਗੇ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ, ਵਕੀਲ ਨੇ ਮੰਗਿਆ ਸਮਾਂ
ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਮੋਹਾਲੀ ਪੁਲਸ ਵੱਲੋਂ ਜਾਰੀ ਕੀਤੇ ਸੰਮਨ ਦੇ ਬਾਵਜੂਦ ਅੱਜ ਪੁਲਸ ਥਾਣੇ ਪੇਸ਼ ਨਹੀਂ ਹੋਏ। ਉਨ੍ਹਾਂ ਖ਼ਿਲਾਫ਼ ਬੰਬਾਂ ਬਾਰੇ ਵਿਵਾਦਤ ਬਿਆਨ ਦੇਣ ਦੇ ਮਾਮਲੇ ‘ਚ ਮੋਹਾਲੀ ਸਾਈਬਰ ਕ੍ਰਾਈਮ ਥਾਣੇ ‘ਚ ਕੇਸ ਦਰਜ ਹੈ।
ਪੁਲਸ ਨੇ ਉਨ੍ਹਾਂ ਨੂੰ ਅੱਜ ਦੁਪਹਿਰ 12 ਵਜੇ ਪੁੱਛਗਿੱਛ ਲਈ ਥਾਣੇ ਬੁਲਾਇਆ ਸੀ। ਹਾਲਾਂਕਿ ਬਾਜਵਾ ਦੀ ਥਾਂ ਉਨ੍ਹਾਂ ਦੇ ਵਕੀਲ ਪੁਲਸ ਥਾਣੇ ਪਹੁੰਚੇ ਅਤੇ ਦੱਸਿਆ ਕਿ ਬਾਜਵਾ ਅੱਜ ਹਾਜ਼ਰ ਨਹੀਂ ਹੋ ਸਕਦੇ। ਉਨ੍ਹਾਂ ਨੇ ਪੁਲਸ ਤੋਂ ਕੁਝ ਸਮਾਂ ਮੰਗਿਆ ਹੈ।
ਕੀ ਹੈ ਮਾਮਲਾ?
ਪ੍ਰਤਾਪ ਸਿੰਘ ਬਾਜਵਾ ਨੇ ਹਾਲ ਹੀ ਵਿੱਚ ਇੱਕ ਨਿੱਜੀ ਨਿਊਜ਼ ਚੈਨਲ ‘ਤੇ ਦੌਰਾਨ ਦਾਅਵਾ ਕੀਤਾ ਸੀ ਕਿ “ਪੰਜਾਬ ‘ਚ 50 ਬੰਬ ਆ ਚੁੱਕੇ ਹਨ, ਜਿਨ੍ਹਾਂ ‘ਚੋਂ 18 ਚੱਲ ਚੁੱਕੇ ਹਨ ਅਤੇ 32 ਅਜੇ ਵੀ ਚੱਲਣੇ ਬਾਕੀ ਹਨ।” ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਵਿਰੋਧ ਹੋਇਆ ਅਤੇ ਮੋਹਾਲੀ ਸਾਈਬਰ ਕ੍ਰਾਈਮ ਥਾਣੇ ਵਿੱਚ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ।
ਹੁਣ ਇਹ ਵੇਖਣਾ ਹੋਵੇਗਾ ਕਿ ਪੁਲਸ ਵੱਲੋਂ ਕੀ ਅਗਲਾ ਕਦਮ ਚੁੱਕਿਆ ਜਾਂਦਾ ਹੈ ਅਤੇ ਬਾਜਵਾ ਅਗਲੀ ਤਾਰੀਖ਼ ‘ਤੇ ਪੇਸ਼ ਹੁੰਦੇ ਹਨ ਜਾਂ ਨਹੀਂ।