ਪ੍ਰਧਾਨ ਮੰਤਰੀ ਮੋਦੀ ਵੱਲੋਂ ਨੌਜਵਾਨਾਂ ਲਈ ਵੱਡਾ ਤੋਹਫ਼ਾ, 71,000 ਨੂੰ ਮਿਲੀਆਂ ਨਿਯੁਕਤੀ ਪੱਤਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਵੀਡੀਓ ਕਾਨਫਰੰਸ ਰਾਹੀਂ ਰੋਜ਼ਗਾਰ ਮੇਲੇ ਤਹਿਤ 71,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਪ੍ਰਤਿਭਾ ਦਾ ਪੂਰਾ ਲਾਭ ਉਠਾਉਣਾ ਸਰਕਾਰ ਦੀ ਪ੍ਰਥਮਿਕਤਾ ਹੈ। ਉਨ੍ਹਾਂ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ “ਰੋਜ਼ਗਾਰ ਮੇਲੇ ਦੇ ਰਾਹੀਂ ਸਰਕਾਰ ਨੇ ਨੌਜਵਾਨਾਂ ਲਈ ਨਵੇਂ ਮੌਕੇ ਸਾਜ਼ੇ ਕੀਤੇ ਹਨ। ਪਿਛਲੇ 10 ਸਾਲਾਂ ਦੌਰਾਨ ਸਰਕਾਰੀ ਨੌਕਰੀਆਂ ਲਈ ਮੁਹਿੰਮ ਚਲਾਈ ਗਈ ਹੈ।”
ਪ੍ਰਧਾਨ ਮੰਤਰੀ ਨੇ ਦੱਸਿਆ ਕਿ ਪਿਛਲੇ ਡੇਢ ਸਾਲ ਵਿੱਚ 10 ਲੱਖ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਨੇ ਕਿਹਾ, “ਅੱਜ ਭਾਰਤ ਦੇ ਨੌਜਵਾਨ ਸਾਫਲਤਾ ਦੇ ਨਵੇਂ ਮਾਪਦੰਡ ਸਥਾਪਿਤ ਕਰ ਰਹੇ ਹਨ।”
45 ਥਾਵਾਂ ‘ਤੇ ਰੋਜ਼ਗਾਰ ਮੇਲਾ
ਇਹ ਰੋਜ਼ਗਾਰ ਮੇਲਾ ਦੇਸ਼ ਦੇ 45 ਸਥਾਨਾਂ ‘ਤੇ ਆਯੋਜਿਤ ਕੀਤਾ ਗਿਆ। ਚੁਣੇ ਗਏ ਉਮੀਦਵਾਰਾਂ ਨੂੰ ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਨਿਯੁਕਤ ਕੀਤਾ ਗਿਆ। ਇਨ੍ਹਾਂ ਵਿੱਚ ਗ੍ਰਹਿ ਮੰਤਰਾਲਾ, ਡਾਕ ਵਿਭਾਗ, ਉੱਚ ਸਿੱਖਿਆ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਅਤੇ ਵਿੱਤੀ ਸੇਵਾਵਾਂ ਸ਼ਾਮਲ ਹਨ।
ਰੋਜ਼ਗਾਰ ਮੇਲੇ ਦੀ ਸ਼ੁਰੂਆਤ 2022 ‘ਚ
ਰੋਜ਼ਗਾਰ ਮੇਲੇ ਦੀ ਸ਼ੁਰੂਆਤ 22 ਅਕਤੂਬਰ 2022 ਨੂੰ ਕੀਤੀ ਗਈ ਸੀ। ਸਰਕਾਰ ਦੇ ਅੰਕੜਿਆਂ ਅਨੁਸਾਰ, ਹੁਣ ਤੱਕ ਲੱਖਾਂ ਨੌਜਵਾਨਾਂ ਨੂੰ ਇਸ ਮੁਹਿੰਮ ਰਾਹੀਂ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ।