ਬਠਿੰਡਾ ਬੱਸ ਹਾਦਸੇ ’ਤੇ ਪ੍ਰਧਾਨ ਮੰਤਰੀ ਨੇ ਜਤਾਇਆ ਦੁੱਖ, ਪੀੜਤਾਂ ਲਈ ਸਹਾਇਤਾ ਦਾ ਐਲਾਨ
ਅੱਜ ਬਠਿੰਡਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ, ਜਦੋਂ ਜੀਵਨ ਸਿੰਘ ਵਾਲਾ ਅਤੇ ਕੋਟ ਸ਼ਮੀਰ ਦੇ ਵਿਚਕਾਰ ਵਗਦੀ ਡ੍ਰੇਨ ਵਿੱਚ ਸਵਾਰੀਆਂ ਨਾਲ ਭਰੀ ਬੱਸ ਡਿੱਗ ਗਈ। ਇਸ ਹਾਦਸੇ ਕਾਰਨ 8 ਸਵਾਰੀਆਂ ਦੀ ਮੌਤ ਹੋ ਗਈ ਜਦਕਿ ਕਈ ਹੋਰ ਗੰਭੀਰ ਜ਼ਖ਼ਮੀ ਹੋ ਗਏ।
ਇਸ ਦੁਖਦਾਈ ਘਟਨਾ ’ਤੇ ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਵੱਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਪੀਐਮਓ ਨੇ ਆਪਣੀ ‘ਐਕਸ’ ਅਕਾਊਂਟ ’ਤੇ ਪੋਸਟ ਕਰਦਿਆਂ ਲਿਖਿਆ, ”ਅਸੀਂ ਬਠਿੰਡਾ ਵਿੱਚ ਵਾਪਰੇ ਬੱਸ ਹਾਦਸੇ ਤੋਂ ਬਹੁਤ ਦੁਖੀ ਹਾਂ। ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਸੰਵੇਦਨਾ ਪ੍ਰਗਟ ਕਰਦੇ ਹਾਂ ਅਤੇ ਜ਼ਖ਼ਮੀਆਂ ਦੀ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕਰਦੇ ਹਾਂ।”
ਸਰਕਾਰ ਵੱਲੋਂ ਪੀੜਤਾਂ ਲਈ ਵੱਡੇ ਐਲਾਨ ਕੀਤੇ ਗਏ ਹਨ। ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ ਤਹਿਤ:
- ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਸਹਾਇਤਾ ਰਾਸ਼ੀ।
- ਜ਼ਖ਼ਮੀਆਂ ਨੂੰ ਇਲਾਜ ਲਈ 50-50 ਹਜ਼ਾਰ ਰੁਪਏ।
ਇਹ ਹਾਦਸਾ ਬਹੁਤ ਹੀ ਦੁਖਦਾਈ ਹੈ, ਜਿਸ ਕਾਰਨ ਸੂਬੇ ਅਤੇ ਦੇਸ਼ ਪੱਧਰ ’ਤੇ ਗਹਿਰਾ ਅਫ਼ਸੋਸ ਪ੍ਰਗਟ ਕੀਤਾ ਜਾ ਰਿਹਾ ਹੈ।