ਪੰਜਾਬ ਆਏ ਪ੍ਰਧਾਨ ਮੰਤਰੀ ਮੋਦੀ, ਆਦਮਪੁਰ ਏਅਰਬੇਸ ‘ਤੇ ਹਵਾਈ ਫੌਜ ਦੇ ਜਵਾਨਾਂ ਨਾਲ ਕੀਤੀ ਮੁਲਾਕਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਗਲਵਾਰ ਨੂੰ ਪੰਜਾਬ ਦੇ ਆਦਮਪੁਰ ਏਅਰਬੇਸ ‘ਤੇ ਪਹੁੰਚੇ, ਜਿਥੇ ਉਨ੍ਹਾਂ ਨੇ ਹਵਾਈ ਫੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੇਨਾ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਮੌਜੂਦਾ ਸੁਰੱਖਿਆ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਪ੍ਰਧਾਨ ਮੰਤਰੀ ਨੇ ਬਹਾਦਰ ਜਵਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਸੇਵਾ ਅਤੇ ਸਮਰਪਣ ਦੀ ਸਾਰ੍ਹਨਾ ਕੀਤੀ। PM ਮੋਦੀ ਦਾ ਇਹ ਦੌਰਾ ਸਰਹੱਦੀ ਖੇਤਰਾਂ ਵਿਚ ਵਧ ਰਹੇ ਤਣਾਅ ਦੇ ਮੱਦੇਨਜ਼ਰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।