ਪੰਜਾਬੀ ਗਾਇਕ R Nait ਨੂੰ ਮਿਲੀ ਧਮਕੀ, ਗੈਂਗਸਟਰਾਂ ਨੇ ਮੰਗੀ 1 ਕਰੋੜ ਦੀ ਫਿਰੌਤੀ
ਪੰਜਾਬੀ ਗਾਇਕ R Nait ਹੁਣ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਦਰਅਸਲ, ਗੈਂਗਸਟਰਾਂ ਨੇ R Nait ਨੂੰ ਧਮਕੀ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਪੰਜਾਬੀ ਗਾਇਕ ਨੇ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।
R Nait ਨੇ ਇਸ ਮਾਮਲੇ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ R Nait ਨੇ ਕਿਹਾ ਕਿ ਉਸ ਦੇ ਮੈਨੇਜਰ ਰਜਿੰਦਰ ਪਾਲ ਵੱਲੋਂ ਵਾਰ-ਵਾਰ ਵਿਦੇਸ਼ੀ ਨੰਬਰਾਂ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਹੈ, ਕਦੇ ਲਾਰੈਂਸ ਬਿਸ਼ਨੋਈ ਦਾ ਨਾਂ ਲੈ ਕੇ ਤੇ ਕਦੇ ਰਿੰਦਾ ਦਾ ਨਾਂ ਲੈ ਕੇ। ਪੁਲਿਸ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
R Nait ਇਸ ਸਮੇਂ ਵਿਦੇਸ਼ ਵਿੱਚ ਹੈ ਅਤੇ ਭਾਰਤ ਆਉਣ ਤੋਂ ਬਾਅਦ ਹੀ R Nait ਤੋਂ ਇਸ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਵੇਗੀ ਕਿ ਕੀ ਉਸ ਨੂੰ ਪਹਿਲਾਂ ਕੋਈ ਕਾਲ ਆਈ ਸੀ ਜਾਂ ਫਿਰੌਤੀ ਸਬੰਧੀ ਕਾਲ ਸਿਰਫ਼ ਮੈਨੇਜਰ ਨੂੰ ਹੀ ਆਈ ਸੀ।