ਪੰਜਾਬ ‘ਚ ਮੀਂਹ ਨਾਲ ਵਧੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ
ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰੇ ਤੋਂ ਮੀਂਹ ਪੈਣ ਕਰਕੇ ਠੰਡ ਦਾ ਜ਼ੋਰ ਵਧ ਗਿਆ ਹੈ। ਮੀਂਹ ਦੇ ਨਾਲ ਕੜਾਕੇ ਦੀ ਠੰਡ ਨੇ ਲੋਕਾਂ ਨੂੰ ਠਾਰ ਦਿੱਤਾ ਹੈ। ਸਵੇਰ ਤੋਂ ਬੂੰਦਾਬਾਂਦੀ ਅਤੇ ਸੀਤ ਲਹਿਰ ਕਾਰਨ ਮੌਸਮ ਹੋਰ ਵੀ ਸਖ਼ਤ ਹੋਣ ਦੀ ਸੰਭਾਵਨਾ ਹੈ।
ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਦੱਸਿਆ ਹੈ ਕਿ 27 ਦਸੰਬਰ ਨੂੰ ਸੂਬੇ ਦੇ 21 ਜ਼ਿਲ੍ਹਿਆਂ ਵਿੱਚ ਮੀਂਹ, ਹਨ੍ਹੇਰੀ ਅਤੇ ਬਿਜਲੀ ਚਮਕਣ ਦੇ ਯੈਲੋ ਅਲਰਟ ਨਾਲ ਗੜ੍ਹੇ ਪੈਣ ਦੀ ਸੰਭਾਵਨਾ ਹੈ। 28 ਦਸੰਬਰ ਨੂੰ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਵਾਣੀ ਕੀਤੀ ਗਈ ਹੈ।
ਕਿਹੜੇ ਜ਼ਿਲ੍ਹੇ ਅਲਰਟ ‘ਚ ਸ਼ਾਮਲ ਹਨ
ਯੈਲੋ ਅਲਰਟ ਦੇ ਅਧੀਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮਾਲੇਰਕੋਟਲਾ ਸ਼ਾਮਲ ਹਨ।
ਹਫ਼ਤੇ ਭਰ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਦੇ ਅਨੁਸਾਰ, 27 ਦਸੰਬਰ ਤੋਂ 2 ਜਨਵਰੀ ਤੱਕ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਹਲਕੇ ਤੋਂ ਮੱਧਮ ਮੀਂਹ ਹੋ ਸਕਦਾ ਹੈ। ਇਸ ਦੌਰਾਨ ਲੋਕਾਂ ਨੂੰ ਸੀਤ ਲਹਿਰ ਤੋਂ ਬਚਣ ਲਈ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।