15 ਅਕਤੂਬਰ ਨੂੰ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ, ਹੁਕਮ ਜਾਰੀ
ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਮੰਗਲਵਾਰ ਨੂੰ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਜਾਰੀ ਹੁਕਮਾਂ ਅਨੁਸਾਰ ਇਹ ਫੈਸਲਾ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਅਜਿਹੇ ਵਿੱਚ ਇਸ ਦਿਨ ਸਕੂਲ, ਕਾਲਜ, ਬੋਰਡ, ਕਾਰਪੋਰੇਸ਼ਨ, ਸਰਕਾਰੀ ਦਫ਼ਤਰ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ। ਦਰਅਸਲ 15 ਤਰੀਕ ਨੂੰ ਪੰਜਾਬ ਵਿੱਚ ਪੰਚਾਇਤੀ ਚੋਣਾਂ ਹੋਣੀਆਂ ਹਨ। ਪ੍ਰਸ਼ਾਸਨ ਵੱਲੋਂ ਇਨ੍ਹਾਂ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।