ਫਰੀਦਕੋਟ ‘ਚ ਭਿਆਨਕ ਹਾਦਸਾ: ਪੁਲ਼ ਤੋਂ ਹੇਠਾਂ ਡਿੱਗੀ ਬੱਸ, 5 ਮੌਤਾਂ, ਰਾਹਤ ਕਾਰਜ ਜਾਰੀ
ਫਰੀਦਕੋਟ ਦੇ ਕੋਟਕਪੂਰਾ ਰੋਡ ‘ਤੇ ਅੱਜ ਤੜਕਸਾਰ ਹੀ ਵੱਡਾ ਹਾਦਸਾ ਵਾਪਰ ਗਿਆ। ਸ਼ਾਹੀ ਹਵੇਲੀ ਨੇੜੇ ਸੇਮ ਨਾਲੇ ਦੇ ਪੁਲ਼ ‘ਤੇ ਬੱਸ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਹੋਣ ਕਾਰਨ, ਬੱਸ ਸਿੱਧਾ ਨਾਲੇ ਵਿੱਚ ਡਿੱਗ ਗਈ। ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ, ਜਦਕਿ ਕਈ ਜ਼ਖ਼ਮੀ ਹਨ। ਐਂਬੂਲੈਂਸਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਬੱਚੇ ਹੋਏ ਯਾਤਰੀਆਂ ਨੂੰ ਬੱਸ ਵਿਚੋਂ ਕੱਢਣ ਲਈ ਰਾਹਤ ਕਾਰਜ ਜਾਰੀ ਹਨ।