ਪੁਲਿਸ ਨੇ ਲੰਮੇ ਪਾ-ਪਾ ਕੁੱਟਿਆ ਮੁੱਖ ਮੰਤਰੀ! ਵੀਡੀਓ ਹੋਈ ਵਾਇਰਲ
ਸੋਸ਼ਲ ਮੀਡੀਆ ‘ਤੇ ਮਸ਼ਹੂਰ ਧਰਮਪ੍ਰੀਤ ਸਿੰਘ ਉਰਫ਼ “ਮੁੱਖ ਮੰਤਰੀ” ਨੂੰ ਪੁਲਿਸ ਵੱਲੋਂ ਕੁੱਟੇ ਜਾਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਤਰਨਤਾਰਨ ਦੇ ਪਿੰਡ ਦੀਨੇਵਾਲ ਵਿੱਚ ਪੁਲਿਸ ਨੇ ਮੁੱਖ ਮੰਤਰੀ ਨਾਲ ਕੁੱਟਮਾਰ ਕੀਤੀ। ਵੀਡੀਓ ਵਿੱਚ ਨਜ਼ਰ ਆ ਰਿਹਾ ਹੈ ਕਿ ਮੁੱਖ ਮੰਤਰੀ ਨੂੰ ਪੁਲਿਸ ਕਰਮਚਾਰੀਆਂ ਵੱਲੋਂ ਲੰਮੇ ਪਾ-ਪਾ ਕੁੱਟਿਆ ਜਾ ਰਿਹਾ ਹੈ ਅਤੇ ਡੰਡਿਆਂ ਦੀ ਬਰਸਾਤ ਕੀਤੀ ਜਾ ਰਹੀ ਹੈ।
ਖਬਰਾਂ ਅਨੁਸਾਰ, ਪਿੰਡ ਵਿੱਚ ਰੱਖੇ ਇੱਕ ਕੁੱਤੇ ਨੂੰ ਲੈ ਕੇ ਮੁੱਖ ਮੰਤਰੀ ਦੀ ਪਿੰਡ ਦੇ ਕਿਸੇ ਵਿਅਕਤੀ ਨਾਲ ਝਗੜਾ ਹੋ ਗਿਆ ਸੀ। ਝਗੜੇ ਦੀ ਸੂਚਨਾ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ, ਜਿੱਥੇ ਮੁੱਖ ਮੰਤਰੀ ਦੀ ਪੁਲਿਸ ਮੁਲਾਜ਼ਮਾਂ ਨਾਲ ਬਹਿਸ ਹੋ ਗਈ। ਮਾਮਲਾ ਗੰਭੀਰ ਹੋ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਮੁੱਖ ਮੰਤਰੀ ਨੂੰ ਲੰਮੇ ਪਾ ਲਿਆ ਅਤੇ ਚੰਗੀ ਤਰ੍ਹਾਂ ਡੰਡਾ-ਪਰੇਡ ਕੀਤੀ।
ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਮੁੱਖ ਮੰਤਰੀ ਦਾ ਪੁਲਿਸ ਮੁਲਾਜ਼ਮਾਂ ਦੇ ਹੱਥੋਂ ਕੁਟਾਪਾ ਹੋ ਰਿਹਾ ਹੈ। ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮ ਦੀ ਪੱਗ ਨੂੰ ਲਾਹੁਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਨਾਲ ਗੁੱਸੇ ਵਿੱਚ ਆ ਕੇ ਪੁਲਿਸ ਨੇ ਉਸ ਨਾਲ ਸਖ਼ਤ ਬਰਤਾਓ ਕੀਤਾ।