14 March ਨੂੰ ਬੰਦ ਰਹਿਣਗੇ ਜਲੰਧਰ ਦੇ ਇਹ ਮੁੱਖ ਬਾਜ਼ਾਰ, ਜਾਣੋ ਕਾਰਣ
ਜਲੰਧਰ ਸ਼ਹਿਰ ਦੇ ਕਈ ਮੁੱਖ ਬਾਜ਼ਾਰ 14 ਮਾਰਚ ਨੂੰ ਬੰਦ ਰਹਿਣਗੇ। ਹੋਲਸੇਲ ਸ਼ੂ ਮਰਚੈਂਟ ਐਸੋਸੀਏਸ਼ਨ ਨੇ ਹੋਲੀ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ।
ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ ਮਨਚੰਦਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਟਾਰੀ ਬਾਜ਼ਾਰ, ਪੰਜਪੀਰ ਬਾਜ਼ਾਰ, ਰਸਤਾ ਮੁਹੱਲਾ, ਭਾਂਡਿਆਂ ਵਾਲਾ ਬਾਜ਼ਾਰ, ਭਗਤ ਸਿੰਘ ਚੌਕ, ਪ੍ਰਤਾਪ ਬਾਗ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਥਿਤ ਬੂਟ ਅਤੇ ਚੱਪਲਾਂ ਦੀਆਂ ਦੁਕਾਨਾਂ 14 ਮਾਰਚ ਨੂੰ ਬੰਦ ਰਹਿਣਗੀਆਂ।